ਅਮਰੀਕਾ ’ਚ ਭਾਰਤੀ ਔਰਤਾਂ ਉਪਰ ਹਮਲੇ ਮਗਰੋਂ ਪ੍ਰਵਾਸੀਆਂ ’ਚ ਗੁੱਸਾ

ਵਾਸ਼ਿੰਗਟਨ, 27 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਟੈਕਸਸ ਸੂਬੇ ਵਿਚ ਭਾਰਤੀ ਔਰਤਾਂ ਉਪਰ ਨਸਲੀ ਹਮਲੇ ਕਾਰਨ ਸਮੂਹ ਪ੍ਰਵਾਸੀਆਂ ਵਿਚ ਗੁੱਸੇ ਦੀ ਲਹਿਰ ਹੈ ਅਤੇ ਦੋਸ਼ੀ ਔਰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਤੇ ਜਾਣ ਦੀ ਵਕਾਲਤ ਕੀਤੀ ਜਾ ਰਹੀ ਹੈ। ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰਮੀਲਾ ਜੈਪਾਲ ਨੇ ਕਿਹਾ ਕਿ ਡੈਲਸ ਸ਼ਹਿਰ ਵਿਚ ਹੋਏ ਹਮਲੇ ਨੇ ਏਸ਼ੀਆਈ ਲੋਕਾਂ ਪ੍ਰਤੀ ਨਫ਼ਰਤ ਉਭਾਰ ਕੇ ਪੇਸ਼ ਕੀਤਾ ਹੈ ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਸਿਰਫ਼ ਭਾਰਤੀ ਮੂਲ ਦੇ ਪ੍ਰਵਾਸੀਆਂ ਵੱਲੋਂ ਇਸ ਹਮਲੇ ਦੀ ਨਿਖੇਧੀ ਨਹੀਂ ਕੀਤੀ ਜਾ ਰਹੀ ਸਗੋਂ ਵੱਖ ਵੱਖ ਮੁਲਕਾਂ ਤੋਂ ਆਏ ਪ੍ਰਵਾਸੀ ਇਸ ਦਾ ਵਿਰੋਧ ਕਰ ਰਹੇ ਹਨ। ਇੰਡੀਅਨ ਅਮੈਰਿਕਨ ਇੰਪੈਕਟ ਦੇ ਕਾਰਜਕਾਰੀ ਡਾਇਰੈਕਟਰ ਨੀਲ ਮਖੀਜਾ ਨੇ ਕਿਹਾ ਕਿ ਸਾਊਥ ਏਸ਼ੀਅਨ ਭਾਈਚਾਰੇ ਦੀਆਂ ਔਰਤਾਂ ਨਾਲ ਵਾਪਰੀ ਘਟਨਾ ਨੂੰ ਹਲਕੇ ਤੌਰ ’ਤੇ ਨਹੀਂ ਲਿਆ ਜਾਣਾ ਚਾਹੀਦਾ।

Video Ad
Video Ad