
1 ਜਨਵਰੀ ਤੋਂ ਲਾਗੂ ਹੋਏ ਨਵੇਂ ਨਿਯਮ
ਔਟਵਾ, 2 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ’ਚ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਵਿਦੇਸ਼ੀ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਨਵਾਂ ਸਾਲ ਚੜ੍ਹਦੇ ਸਾਰ ਵਿਦੇਸ਼ੀ ਲੋਕਾਂ ਦੇ ਕੈਨੇਡਾ ’ਚ ਮਕਾਨ ਖਰੀਦਣ ’ਤੇ ਪਾਬੰਦੀ ਲੱਗ ਗਈ ਐ। ਕੈਨੇਡਾ ਮੌਰਗੇਜ ਐਂਡ ਹਾਊਸਿੰਗ ਕਾਰਪੋਰੇਸ਼ਨ ਨੇ ਇਸ ਦਾ ਐਲਾਨ ਕਰਦਿਆਂ ਦੱਸਿਆ ਕਿ 1 ਜਨਵਰੀ 2023 ਤੋਂ ਨਵੇਂ ਨਿਯਮ ਲਾਗੂ ਹੋ ਗਏ, ਜਿਨ੍ਹ੍ਹਾਂ ਤਹਿਤ ਕੋਈ ਵਿਦੇਸ਼ੀ ਵਿਅਕਤੀ ਜਾਂ ਕੰਪਨੀ ਕੈਨੇਡਾ ’ਚ ਰਿਹਾਇਸ਼ੀ ਜਾਇਦਾਦ ਨਹੀਂ ਖਰੀਦ ਸਕੇਗੀ।