ਹਾਈਕੋਰਟ ਵੱਲੋਂ ਸੌਦਾ ਸਾਧ ਨੂੰ ਵੱਡੀ ਰਾਹਤ

40 ਦਿਨਾਂ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਕੀਤੀ ਖਾਰਜ

Video Ad

ਚੰਡੀਗੜ, 14 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਸਾਧਵੀਆਂ ਨਾਲ ਬਲਾਤਕਾਰ ਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਸੌਦਾ ਸਾਧ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਐ। ਦਰਅਸਲ, ਰਾਮ ਰਹੀਮ ਦੀ 40 ਦਿਨਾ ਦੀ ਪੈਰੋਲ ਵਿਰੁੱਧ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ।
ਹਾਈਕੋਰਟ ਨੇ ਪਟੀਸ਼ਨ ਦਾਇਰ ਕਰਨ ’ਤੇ ਸਵਾਲ ਖੜ੍ਹੇ ਕੀਤੇ, ਜਿਸ ਤੋਂ ਬਾਅਦ ਪਟੀਸ਼ਨਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਪਟੀਸ਼ਨਕਰਤਾ ਵੱਲੋਂ ਚੁੱਕੇ ਸਵਾਲਾਂ ’ਤੇ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਦੇ ਹੁਕਮ ਵੀ ਦਿੱਤੇ।

Video Ad