5 ਲੱਖ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਪੱਕਾ ਕਰੇਗਾ ਕੈਨੇਡਾ

ਟੋਰਾਂਟੋ, 3 ਸਤੰਬਰ (ਵਿਸ਼ੇਸ਼ ਪ੍ਰਤੀਨਿਧ) : ਗੈਰਕਾਨੂੰਨੀ ਤਰੀਕੇ ਨਾਲ ਕੈਨੇਡਾ ਵਿਚ ਰਹਿ ਰਹੇ ਤਕਰੀਬਨ 5 ਲੱਖ ਪ੍ਰਵਾਸੀਆਂ ਲਈ ਜਸ਼ਨ ਮਨਾਉਣ ਦਾ ਸਮਾਂ ਆ ਗਿਆ ਹੈ। ਜੀ ਹਾਂ, ਟਰੂਡੋ ਸਰਕਾਰ ਇਨ੍ਹਾਂ ਨੂੰ ਪੱਕਾ ਕਰਨ ਦੀ ਯੋਜਨਾ ਲਿਆ ਰਹੀ ਹੈ ਤਾਂਕਿ ਆਰਥਿਕ ਗੁਲਾਮੀ ਦੀਆਂ ਜ਼ੰਜੀਰਾਂ ਵਿਚੋਂ ਆਜ਼ਾਦ ਕਰਵਾਇਆ ਜਾ ਸਕੇ। ਬਗੈਰ ਇੰਮੀਗ੍ਰੇਸ਼ਨ ਸਟੇਟਸ ਵਾਲੇ ਜ਼ਿਆਦਾਤਰ ਪ੍ਰਵਾਸੀ ਖੇਤਾਂ ਵਿਚ ਕੰਮ ਕਰਦੇ ਹਨ ਜਾਂ ਕੰਸਟ੍ਰਕਸ਼ਨ, ਕੇਅਰਗਿਵਿੰਗ, ਕਲੀਨਿੰਗ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿਚ ਨਿਗੂਣੀ ਤਨਖਾਹ ’ਤੇ ਕੰਮ ਕਰਨ ਲਈ ਮਜਬੂਰ ਹਨ। ‘ਟੋਰਾਂਟੋ ਸਟਾਰ’ ਦੀ ਰਿਪੋਰਟ ਮੁਤਾਬਕ ਅਜਿਹੇ ਪ੍ਰਵਾਸੀਆਂ ਦਾ ਸਿਰਫ਼ ਆਰਥਿਕ ਸ਼ੋਸ਼ਣ ਹੀ ਨਹੀਂ ਹੋ ਰਿਹਾ ਸਗੋਂ ਮਾਨਸਿਕ ਤਸੀਹੇ ਵੀ ਬਰਦਾਸ਼ਤ ਕਰਨੇ ਪੈਂਦੇ ਹਨ। ਗੱਲ-ਗੱਲ ’ਤੇ ਇਨ੍ਹਾਂ ਨੂੰ ਇੰਮੀਗ੍ਰੇਸ਼ਨ ਅਫ਼ਸਰਾਂ ਕੋਲ ਫੜਾਉਣ ਦੀ ਧਮਕੀ ਦਿਤੀ ਜਾਂਦੀ ਹੈ ਅਤੇ ਬੇਹੱਦ ਬਦਤਰ ਹਾਲਾਤ ਵਿਚ ਕੰਮ ਕਰਵਾਇਆ ਜਾਂਦਾ ਹੈ।

Video Ad
Video Ad