
ਯੂਕਰੇਨ ਦੀ ਜਿੱਤ ਨਾਲ 2023 ’ਚ ਵਿਸ਼ਵ ਅਰਥਚਾਰੇ ਨੂੰ ਮਿਲੇਗਾ ਵੱਡਾ ਹੁਲਾਰਾ
ਔਟਵਾ, 25 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ 2023 ਵਿੱਚ ਯੂਕਰੇਨ ਦੀ ਜਿੱਤ ਨਾਲ ਵਿਸ਼ਵ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਦੇ ਨਾਲ ਹੀ ਕੈਨੇਡਾ ਨੂੰ ਵੀ ਇਸ ਦਾ ਵੱਡਾ ਲਾਭ ਹੋਵੇਗਾ। ਉਨ੍ਹਾਂ ਨੇ ਰੂਸ ਵਿਰੁੱਧ ਲੜਾਈ ਵਿੱਚ ਯੂਕਰੇਨ ਦੀ ਮਦਦ ਕਰਨ ਦੀ ਮਹੱਤਤਾ ’ਤੇ ਚਾਨਣਾ ਪਾਇਆ, ਪਰ ਫਰੀਲੈਂਡ ਨੇ ਇਹ ਨਹੀਂ ਦੱਸਿਆ ਕਿ ਕੈਨੇਡਾ ਯੂਕਰੇਨ ਨੂੰ ਜਿੱਤ ਪ੍ਰਾਪਤ ਕਰਨ ਲਈ ਲੈਪਰਡ-ਟੂ ਟੈਂਕਾਂ ਦੀ ਸਪਲਾਈ ਕਰੇਗਾ ਜਾਂ ਨਹੀਂ।