
ਓਮਰ ਅਲਗਬਰਾ ਨੇ ਟਵਿੱਟਰ ’ਤੇ ਦਿੱਤੀ ਜਾਣਕਾਰੀ
ਕਿਊਬੈਕ ਸੂਬੇ ’ਚ 5ਵੀਂ ਬੂਸਟਰ ਡੋਜ਼ ਲਈ ਬੁਕਿੰਗ ਸ਼ੁਰੂ
ਔਟਵਾ, 17 ਅਗਸਤ (ਹਮਦਰਦ ਨਿਊਜ਼ ਸਰਵਿਸ) : ਦੁਨੀਆ ਭਰ ਵਿੱਚ ਕੋਰੋਨਾ ਦਾ ਖ਼ੌਫ਼ ਫਿਲਹਾਲ ਘਟ ਗਿਆ ਹੈ, ਪਰ ਕਈ ਦੇਸ਼ਾਂ ਵਿੱਚ ਇਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਨੇ। ਇਸੇ ਤਰ੍ਹਾਂ ਕੈਨੇਡਾ ਵਿੱਚ ਵੀ ਮਹਾਂਮਾਰੀ ਦੇ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਇਸੇ ਵਿਚਕਾਰ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਵੀ ਇਸ ਮਹਾਂਮਾਰੀ ਦੀ ਲਪੇਟ ਵਿੱਚ ਆ ਗਏ ਨੇ, ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਐ। ਉੱਧਰ ਇਸ ਬਿਮਾਰੀ ਨੂੰ ਨੱਥ ਪਾਉਣ ਦਾ ਯਤਨ ਕਰ ਰਹੇ ਕੈਨੇਡੀਅਨ ਸੂਬੇ ਕਿਊਬੈਕ ਨੇ 5ਵੀਂ ਬੂਸਟਰ ਡੋਜ਼ ਲਾਉਣ ਦਾ ਐਲਾਨ ਕਰ ਦਿੱਤਾ ਹੈ, ਜਿਸ ਦੇ ਲਈ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਐ।
ਕੈਨੇਡਾ ਵਿੱਚ ਕੋਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 41 ਲੱਖ 9 ਹਜ਼ਾਰ 931 ਤੱਕ ਪੁੱਜ ਗਈ ਐ, ਜਦਕਿ 43 ਹਜ਼ਾਰ 178 ਮਰੀਜ਼ਾਂ ਨੇ ਇਸ ਮਹਾਂਮਾਰੀ ਦੇ ਚਲਦਿਆਂ ਦਮ ਤੋੜ ਦਿੱਤਾ। ਇਸ ਮਹਾਂਮਾਰੀ ਦੇ ਚਲਦਿਆਂ ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਗਬਰਾ ਨੂੰ ਵੀ ਕੋਰੋਨਾ ਹੋ ਗਿਆ। ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ। ਇਸ ਸਬੰਧੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਐ।