
ਮਾਰਕੋ ਮੈਂਡੀਚੀਨੋ ਨੇ ਕਿਹਾ, ਸੁਰੱਖਿਆ ਏਜੰਸੀਆਂ ਨੂੰ ਪੂਰਨ ਅਖਤਿਆਰ ਦਿਤੇ
ਔਟਵਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਖ਼ਾਲਿਸਤਾਨ ਹਮਾਇਤੀਆਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਮਿਲ ਰਹੇ ਫੰਡਾਂ ਬਾਰੇ ਭਾਰਤ ਸਰਕਾਰ ਦੇ ਦੋਸ਼ਾਂ ਨੂੰ ਔਟਵਾ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਅਜਿਹੀ ਕਿਸੇ ਵੀ ਸਮੱਸਿਆ ਨਾਲ ਨਜਿੱਠਣ ਵਾਸਤੇ ਕੈਨੇਡੀਅਨ ਸੁਰੱਖਿਆ ਏਜੰਸੀਆਂ ਨੂੰ ਪੂਰੇ ਅਖਤਿਆਰ ਦਿਤੇ ਗਏ ਹਨ। ਲੋਕ ਸੁਰੱਖਿਆ ਮੰਤਰੀ ਮਾਰਕੋ ਮੈਂਡੀਚੀਨੋ ਨੇ ਇਹ ਦਾਅਵਾ ਕਰਦਿਆਂ ਕਿਹਾ ਕਿ ਕੌਮੀ ਸੁਰੱਖਿਆ ਪ੍ਰਤੀ ਖਤਰੇ ਨੂੰ ਬਿਲਕੁਲ ਵੀ ਹਲਕੇ ਤੌਰ ’ਤੇ ਨਹੀਂ ਲਿਆ ਜਾ ਸਕਦਾ।