ਮਹਿੰਗਾਈ ਨਾਲ ਜੂਝ ਰਹੇ ਕੈਨੇਡਾ ਵਾਸੀਆਂ ਨੂੰ ਮਿਲਣਗੇ 890 ਕਰੋੜ ਡਾਲਰ

  • ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਕੀਤੇ ਕਈ ਵੱਡੇ ਐਲਾਨ

ਟੋਰਾਂਟੋ, 17 ਜੂਨ (ਵਿਸ਼ੇਸ਼ ਪ੍ਰਤੀਨਿਧ) : ਮਹਿੰਗਾਈ ਨਾਲ ਜੂਝ ਰਹੇ ਕੈਨੇਡਾ ਵਾਸੀਆਂ ਦੀ ਮਦਦ ਲਈ ਅੱਗੇ ਆਈ ਟਰੂਡੋ ਸਰਕਾਰ ਨੇ 8.9 ਅਰਬ ਡਾਲਰ ਖ਼ਰਚ ਕਰਨ ਦਾ ਐਲਾਨ ਕੀਤਾ ਹੈ।

Video Ad

ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ਼ਰੀਲੈਂਡ ਨੇ ਬਜਟ ਤੋਂ ਬਾਅਦ ਪਹਿਲੇ ਅਹਿਮ ਭਾਸ਼ਣ ਦੌਰਾਨ ਕਿਹਾ ਕਿ ਇਸ ਵੇਲੇ ਲੋਕਾਂ ਨੂੰ ਪੈਸੇ ਦੀ ਸਖ਼ਤ ਲੋੜ ਹੈ ਅਤੇ ਸਰਕਾਰ ਉਨ੍ਹਾਂ ਦੀ ਜੇਬ ਭਰਨ ਲਈ ਤਿਆਰ ਬਰ ਤਿਆਰ ਹੈ।

ਬੈਂਕ ਆਫ਼ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਨਿਖੇਧੀ ਕਰਨ ਵਾਲਿਆਂ ਨੂੰ ਕ੍ਰਿਸਟੀਆ ਫਰੀਲੈਂਡ ਨੇ ਆਰਥਿਕ ਤੌਰ ’ਤੇ ਅਨਪੜ੍ਹ ਕਰਾਰ ਦਿਤਾ।

Video Ad