ਭਾਰਤ ’ਚ ਕੋਰੋਨਾ ਦੇ ਰੋਜ਼ਾਨਾ ਕੇਸਾਂ ’ਚ ਵਾਧਾ ਜਾਰੀ

  • ਇੱਕ ਦਿਨ ’ਚ ਮਿਲੇ 8 ਹਜ਼ਾਰ ਤੋਂ ਵੱਧ ਕੇਸ

ਨਵੀਂ ਦਿੱਲੀ, 15 ਜੂਨ (ਹਮਦਰਦ ਨਿਊਜ਼ ਸਰਵਿਸ) : ਦੁਨੀਆ ਦੇ ਹੋਰਨਾ ਮੁਲਕਾਂ ਦੀ ਤਰ੍ਹਾਂ ਭਾਰਤ ਵਿੱਚ ਵੀ ਕੋਰੋਨਾ ਦੇ ਰੋਜ਼ਾਨਾ ਕੇਸ ਲਗਾਤਾਰ ਵਧਦੇ ਜਾ ਰਹੇ ਨੇ। ਪਿਛਲੇ ਕੁਝ ਦਿਨਾਂ ਤੋਂ ਹਰ ਰੋਜ਼ 8 ਹਜ਼ਾਰ ਤੋਂ ਵੱਧ ਨਵੇਂ ਮਿਲੇ ਰਹੇ ਨੇ।

Video Ad

ਹੁਣ ਸਰਕਾਰ ਵੱਲੋਂ ਪਿਛਲੇ 24 ਘੰਟਿਆਂ ਦੇ ਅੰਕੜੇ ਵੀ ਜਾਰੀ ਕੀਤੇ ਗਏ ਹਨ, ਜਿਸ ਵਿੱਚ ਇਹੀ ਰੁਝਾਨ ਦੇਖਣ ਨੂੰ ਮਿਲਿਆ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 8822 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਕਾਰਨ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਅੰਕੜੇ ਤੋਂ ਬਾਅਦ, ਭਾਰਤ ਵਿੱਚ ਕ੍ਰਿਆਸ਼ੀਲ ਮਾਮਲਿਆਂ ਦੀ ਕੁੱਲ ਗਿਣਤੀ 53 ਹਜ਼ਾਰ 637 ਹੋ ਗਈ ਹੈ।
ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 5,718 ਲੋਕਾਂ ਨੂੰ ਛੁੱਟੀ ਦਿੱਤੀ ਗਈ ਹੈ।

ਨਵੇਂ ਕੋਰੋਨਾ ਮਾਮਲਿਆਂ ਤੋਂ ਬਾਅਦ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 4,32,45,517 ਹੋ ਗਈ ਹੈ, ਜਦੋਂ ਕਿ ਕੁੱਲ ਰਿਕਵਰੀ 4,26,67,088 ਹੈ। ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 5,24,792 ਹੋ ਗਈ ਹੈ। ਦੇਸ਼ ਵਿੱਚ ਟੀਕਾਕਰਨ ਵੀ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਕੁੱਲ 1,95,50,87,271 ਟੀਕੇ ਲਗਾਏ ਜਾ ਚੁੱਕੇ ਹਨ। ਹੁਣ ਜੇਕਰ ਅਸੀਂ ਅੱਜ ਸਾਹਮਣੇ ਆਏ ਕੁੱਲ ਕੇਸਾਂ ਦੀ ਤੁਲਨਾ ਪਿਛਲੇ ਦਿਨ ਯਾਨੀ 14 ਜੂਨ ਦੇ ਅੰਕੜਿਆਂ ਨਾਲ ਕਰੀਏ ਤਾਂ ਕੋਰੋਨਾ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਵੀ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਕਰੀਬ 8 ਹਜ਼ਾਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਸਨ। ਜਿਸ ਕਾਰਨ ਪਿਛਲੇ 20 ਦਿਨਾਂ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਦੁੱਗਣੀ ਤੋਂ ਵੱਧ ਹੋ ਗਈ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਨਹੀਂ ਹੋਇਆ ਹੈ।

Video Ad