Home ਕੈਨੇਡਾ ਸਟੱਡੀ ਵੀਜ਼ਾ ’ਤੇ ਕੈਨੇਡਾ ਆਏ 2 ਪੰਜਾਬੀਆਂ ਦੀ ਮੌਤ

ਸਟੱਡੀ ਵੀਜ਼ਾ ’ਤੇ ਕੈਨੇਡਾ ਆਏ 2 ਪੰਜਾਬੀਆਂ ਦੀ ਮੌਤ

0
ਸਟੱਡੀ ਵੀਜ਼ਾ ’ਤੇ ਕੈਨੇਡਾ ਆਏ 2 ਪੰਜਾਬੀਆਂ ਦੀ ਮੌਤ

ਬੀ.ਸੀ. ਅਤੇ ਨਿਊਫ਼ਾਊਂਡਲੈਂਡ ਵਿਚ ਵਾਪਰੇ ਸੜਕ ਹਾਦਸੇ

ਸੰਦੀਪ ਸਿੰਘ ਅਤੇ ਜਸਕੀਰਤ ਸਿੰਘ ਵਜੋਂ ਹੋਈ ਸ਼ਨਾਖ਼ਤ

ਸੇਂਟ ਜੌਹਨ/ਵੈਨਕੂਵਰ, 2 ਅਗਸਤ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ 2 ਪੰਜਾਬੀ ਨੌਜਵਾਨਾਂ ਦੀ ਵੱਖ-ਵੱਖ ਸੜਕ ਹਾਦਸਿਆਂ ’ਚ ਮੌਤ ਹੋਣ ਦੀ ਦੁਖਦ ਖਬਰ ਸਾਹਮਣੇ ਆਈ ਹੈ।
ਨਿਊਫ਼ਾਊਂਡਲੈਂਡ ਐਂਡ ਲੈਬਰਾਡੌਰ ਸੂਬੇ ਵਿਚ ਤੇਜ਼ ਬਾਰਸ਼ ਕਾਰਨ ਵਾਪਰੇ ਹਾਦਸੇ ਦੌਰਾਨ ਸੰਦੀਪ ਸਿੰਘ ਧਾਲੀਵਾਲ ਦਮ ਤੋੜ ਗਿਆ ਜਦਕਿ ਬੀ.ਸੀ. ਵਿਖੇ ਜਸਕੀਰਤ ਸਿੰਘ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਿਆ।
ਆਰ.ਸੀ.ਐਮ.ਪੀ. ਨੇ ਦੱਸਿਆ ਕਿ ਸੇਂਟ ਜੌਹਨਜ਼ ਦੇ ਪੱਛਮ ਵੱਲ ਸੋਲਜਰਜ਼ ਪੌਂਡ ਨੇੜੇ ਟ੍ਰਾਂਸ ਕੈਨੇਡਾ ਹਾਈਵੇਅ ’ਤੇ ਸ਼ਨਿੱਚਰਵਾਰ ਬਾਅਦ ਦੁਪਹਿਰ ਇਕ ਕਾਰ ਬੇਕਾਬੂ ਹੋ ਗਈ ਅਤੇ ਕਈ ਪਲਟੀਆਂ ਖਾਂਦੀਆਂ ਹੋਈ ਹਾਈਵੇਅ ਦੇ ਵਿਚਕਾਰ ਬਣੇ ਡਿਵਾਈਡਰ ’ਤੇ ਜਾ ਚੜ੍ਹੀ। ਪੈਰਾਮੈਡਿਕਸ ਵੱਲੋਂ ਸੰਦੀਪ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਦੇ ਲੱਖ ਯਤਨਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਾ ਜਾ ਸਕਿਆ।