
ਔਟਵਾ, 8 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਤੇ ਹੋਰ ਮੁਲਕਾਂ ਵਾਂਗ ਕੈਨੇਡਾ ਸਰਕਾਰ ਨੇ ਵੀ ਬੀਤੇ ਦਿਨੀਂ ਚੀਨ ਤੋਂ ਆਉਣ ਵਾਲੇ ਹਵਾਈ ਯਾਤਰੀਆਂ ਲਈ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਸੀ, ਜਿਸ ਦਾ ਕਾਫ਼ੀ ਵਿਰੋਧ ਹੋਇਆ। ਉੱਧਰ ਕੈਨਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਗਬਰਾ ਨੇ ਕੋਰੋਨਾ ਟੈਸਟ ਲਾਗੂ ਕਰਨ ਦੇ ਸਰਕਾਰ ਫ਼ੈਸਲੇ ਦਾ ਬਚਾਅ ਕੀਤਾ ਹੈ। ਹਾਲਾਂਕਿ ਬਹੁਤ ਸਾਰੇ ਮਾਹਰਾਂ ਦਾ ਨਜ਼ਰੀਆ ਹੈ ਕਿ ਇਹ ਫ਼ੈਸਲਾ ਵਾਇਰਸ ਦੇ ਫ਼ੈਲਾਅ ਨੂੰ ਰੋਕਣ ਵਿਚ ਬਹੁਤਾ ਕਾਰਗਰ ਸਾਬਤ ਨਹੀਂ ਹੋਵੇਗਾ।