ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਬਹਾਲ ਕਰਨ ਦੀ ਮੰਗ

ਸੀਨੀਅਰ ਕਾਂਗਰਸੀ ਆਗੂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਲਿਖੀ ਚਿੱਠੀ

Video Ad

ਕੋਰੋਨਾ ਦੌਰਾਨ ਮੁਅੱਤਲ ਕੀਤੇ ਗਏ ਸੀ ਕਈ ਭਾਰਤੀ ਮੂਲ ਦੇ ਕੈਨੇਡੀਅਨਜ਼ ਦੇ ਵੀਜ਼ੇ

ਲੁਧਿਆਣਾ/ਨਵੀਂ ਦਿੱਲੀ, 20 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਲਾਰਜ ਉਦਯੋਗਿਕ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਮੁਅੱਤਲ ਕੀਤੇ ਗਏ ਭਾਰਤੀ ਮੂਲ ਦੇ ਸਾਰੇ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਲਿਖੀ ਚਿੱਠੀ ਵਿੱਚ ਦੀਵਾਨ ਨੇ ਕਿਹਾ ਕਿ ਕੈਨੇਡਾ ਵਿੱਚ ਭਾਰਤੀ ਮੂਲ ਦੇ ਬਹੁਤ ਸਾਰੇ ਕੈਨੇਡੀਅਨ ਨਾਗਰਿਕਾਂ ਦਾ ਘਰ ਹੈ, ਜੋ ਆਪਣੇ ਜੱਦੀ ਦੇਸ਼ ਭਾਰਤ ਦੀਆਂ ਕਈ ਯਾਤਰਾਵਾਂ ਕਰਦੇ ਹਨ।ਉਸ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਕੋਲ 10 ਸਾਲ ਤੱਕ ਦੇ ਲੰਬੇ ਸਮੇਂ ਦੇ ਵਿਜ਼ਟਰ ਵੀਜ਼ੇ ਸਨ। ਜਿਨ੍ਹਾਂ ਨੂੰ ਕੋਰੋਨਾ ਮਹਾਮਾਰੀ ਦੌਰਾਨ ਮੁਅੱਤਲ ਕਰ ਦਿੱਤਾ ਗਿਆ ਸੀ।

Video Ad