
ਅਮਰਪ੍ਰੀਤ ਅਮਰੀ ਨੂੰ ਪਿਆ ਦਿਲ ਦਾ ਦੌਰਾ
ਮੋਗਾ, 16 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ’ਚ ਪੰਜਾਬੀ ਮੁੰਡੇ-ਕੁੜੀਆਂ ਦੀ ਮੌਤ ਦੀਆਂ ਖ਼ਬਰਾਂ ਲਗਾਤਾਰ ਸਾਹਮਣਾ ਆ ਰਹੀਆਂ ਨੇ। ਤਾਜ਼ਾ ਖਬਰ ਸਰੀ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਦਾ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਵਿਆਹ ਕਰਵਾਉਣ ਲਈ ਕੈਨੇਡਾ ਗਿਆ ਸੀ ਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ।
ਦੱਸ ਦੇਈਏ ਕਿ ਜਿਵੇਂ ਹੀ ਅਮਰਪ੍ਰੀਤ ਅਮਰੀ ਦੀ ਮੌਤ ਦੀ ਖ਼ਬਰ ਪਿੰਡ ਪਹੁੰਚੀ ਤਾਂ ਉਸਦੇ ਪਰਿਵਾਰ ਸਮੇਤ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।