ਭਾਰਤ ਦੇ ਵਿਦੇਸ਼ ਮੰਤਰੀ ਅਮਰੀਕਾ ਦੌਰੇ ਉੱਤੇ

ਨਿਉਯਾਰਕ, 18 ਸਤੰਬਰ (ਹਮਦਰਦ ਨਿਊਜ ਸਰਵਿਸ) – ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ 24 ਸਤੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸੰਯੁਕਤ ਰਾਸ਼ਟਰ ਮਹਾਸਭਾ ਸਮੇਤ ਕਈ ਬਹੁ-ਪੱਖੀ ਅਤੇ ਤਿਕੋਣੀ ਬੈਠਕਾਂ ‘ਚ ਹਿੱਸਾ ਲੈਣਗੇ।ਉਹ ਨਿਊਯਾਰਕ ਦੇ ਦੌਰੇ ਦੌਰਾਨ ਸੰਯੁਕਤ ਰਾਸ਼ਟਰ ਮਹਾਸਭਾ ਦੇ 77ਵੇਂ ਸੈਸ਼ਨ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ। ਇਸ ਦੇ ਨਾਲ ਹੀ ਐੱਸ ਜੈਸ਼ੰਕਰ ਜੋ ਬਾਇਡੇਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਕਰਨਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਐੱਸ ਜੈਸ਼ੰਕਰ ਜੀ-4 ਸਮੂਹ ਦੀ ਮੰਤਰੀ ਪੱਧਰੀ ਮੀਟਿੰਗ ਦੀ ਮੇਜ਼ਬਾਨੀ ਵੀ ਕਰਨਗੇ, ਜਿਸ ਵਿੱਚ ਭਾਰਤ ਤੋਂ ਇਲਾਵਾ ਬ੍ਰਾਜ਼ੀਲ, ਜਾਪਾਨ ਅਤੇ ਜਰਮਨੀ ਸ਼ਾਮਲ ਹਨ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਵਿਆਪਕ ਸੁਧਾਰਾਂ ਨੂੰ ਯਕੀਨੀ ਬਣਾਉਣ ਲਈ ਐਲ-69 ਸਮੂਹ ਦੀ ਇੱਕ ‘ਉੱਚ-ਪੱਧਰੀ ਮੀਟਿੰਗ’ ਵਿੱਚ ਵੀ ਸ਼ਾਮਲ ਹੋਣਗੇ।

Video Ad
Video Ad