ਅਪਰਾਧੀਆਂ ਦੇ ਨਿਸ਼ਾਨੇ ’ਤੇ ਆਏ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ

ਓਪੀ ਸੋਨੀ ਕੋਲੋਂ ਮੰਗੀ ਗਈ 20 ਲੱਖ ਰੁਪਏ ਫਿਰੌਤੀ

Video Ad

ਅਮਰਪਾਲ ਸਿੰਘ ਬੋਨੀ ਕੋਲੋਂ ਮੰਗੇ ਗਏ ਢਾਈ ਲੱਖ

ਫਿਰੌਤੀ ਨਾ ਦੇਣ ’ਤੇ ਮਿਲੀਆਂ ਜਾਨੋ ਮਾਰਨ ਦੀਆਂ ਧਮਕੀਆਂ

ਅੰਮ੍ਰਿਤਸਰ, 22 ਜੂਨ (ਹਿਮਾਂਸ਼ੂ ਸ਼ਰਮਾ) : ਪੰਜਾਬ ਵਿੱਚ ਅਪਰਾਧ ਦਾ ਗ੍ਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ, ਜਿੱਥੇ ਲੁੱਟ-ਖੋਹ, ਚੋਰੀ, ਡਕੈਤੀ ਤੇ ਨਸ਼ਾ ਤਸਕਰੀ ਦੀਆਂ ਘਟਨਾਵਾਂ ਤੇਜ਼ੀ ਨਾਲ ਵਧ ਰਹੀਆਂ ਨੇ, ਉੱਥੇ ਹੀ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਵੀ ਅਪਰਾਧੀਆਂ ਦੇ ਨਿਸ਼ਾਨੇ ’ਤੇ ਆ ਗਏ ਨੇ, ਜਿਨ੍ਹਾਂ ਕੋਲੋਂ ਲੱਖਾਂ ਰੁਪਏ ਫਿਰੌਤੀ ਮੰਗੀ ਜਾ ਰਹੀ ਹੈ। ਇਸ ਦੇ ਚਲਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਕੋਲੋਂ 20 ਲੱਖ ਰੁਪਏ ਅਤੇ ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਕੋਲੋਂ ਢਾਈ ਲੱਖ ਰੁਪਏ ਫਿਰੌਤੀ ਮੰਗੀ ਗਈ।
ਫਿਰੌਤੀ ਨਾ ਦੇਣ ਦੀ ਸੂਰਤ ਵਿੱਚ ਇਨ੍ਹਾਂ ਦੋਵਾਂ ਨੂੰ ਜਾਨੋਂ ਮਾਰਨ ਦੀਆਂ ਵੀ ਧਮਕੀਆਂ ਮਿਲ ਰਹੀਆਂ ਨੇ। ਪੇਸ਼ ਐ ਇਸ ਸਬੰਧੀ ਸਾਡੀ ਖਾਸ ਰਿਪੋਰਟ
ਅੰਮ੍ਰਿਤਸਰ ਦੇ ਏਡੀਸੀਪੀ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਕੋਲੋਂ 20 ਲੱਖ ਰੁਪਏ ਫਿਰੌਤੀ ਮੰਗੀ ਜਾ ਰਹੀ ਹੈ। ਇਹ ਰਕਮ ਨਾ ਦੇਣ ’ਤੇ ਉਨ੍ਹਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਨੇ। ਉਨ੍ਹਾਂ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਦੀ ਪੁਲਿਸ ਨੇ ਇਕ ਐਫਆਈਆਰ ਦਰਜ ਕਰਕੇ ਇਸ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Video Ad