
ਪ੍ਰਧਾਨ ਮੰਤਰੀ ਟਰੂਡੋ ਨੇ ਇੰਮੀਗ੍ਰੇਸ਼ਨ ਵਿਭਾਗ ਨੂੰ ਕੀਤਾ ਇਸ਼ਾਰਾ
ਔਟਵਾ, 13 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਸਰਕਾਰ ਨੇ ਦਿਲ ਖੋਲ੍ਹ ਕੇ ਵਿਜ਼ਟਰ ਵੀਜ਼ੇ ਜਾਰੀ ਕਰਨ ਦਾ ਫੈਸਲਾ ਕਰ ਲਿਆ ਹੈ ਅਤੇ ਨੈਨੀ ਵੀਜ਼ੇ ਲਈ ਤਜਰਬੇ ਦੀ ਸ਼ਰਤ 24 ਮਹੀਨੇ ਤੋਂ ਘਟਾ ਕੇ 12 ਮਹੀਨੇ ਕਰ ਦਿਤੀ ਹੈ। ਸਿਰਫ਼ ਐਨਾ ਹੀ ਨਹੀਂ, ਐਕਸਪ੍ਰੈਸ ਐਂਟਰੀ ਅਧੀਨ ਚਾਰ ਸ਼ੇ੍ਰਣੀਆਂ ਵਿਚ ਐਪਲੀਕੇਸ਼ਨ ਟ੍ਰੈਕਿੰਗ ਸੇਵਾ ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੰਮੀਗ੍ਰੇਸ਼ਨ ਵਿਭਾਗ ਨੂੰ ਇਸ਼ਾਰਾ ਕੀਤਾ ਹੈ ਕਿ ਵਿਜ਼ਟਰ ਵੀਜ਼ਾ ਵਾਲੀਆਂ ਅਰਜ਼ੀਆਂ ’ਤੇ ਨਰਮਦਿਲੀ ਨਾਲ ਵਿਚਾਰ ਕੀਤਾ ਜਾਵੇ ਅਤੇ ਵਿਜ਼ਟਰ ਵੀਜ਼ਾ ’ਤੇ ਆਉਣ ਵਾਲਿਆਂ ਦੇ ਵਾਪਸ ਨਾ ਜਾਣ ਦੇ ਖਤਰਿਆਂ ਵੱਲ ਧਿਆਨ ਘਟਾਇਆ ਜਾਵੇ।