ਅਮਰੀਕਾ ਦੇ ਸਿਨਸਿਨਾਟੀ ਦੇ ਗੁਰੂ ਘਰ ’ਚ ਮਨਾਇਆ ਗਿਆ ਗੁਰਪੁਰਬ

ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

Video Ad

ਓਹਾਇਓ 15 ਨਵੰਬਰ (ਰਾਜ ਗੋਗਨਾ) : ਅਮਰੀਕਾ ਦੇ ਓਹਾਈਓ ਸੂਬੇ ਦੇ ਸਿਨਸਿਨਾਟੀ ਸ਼ਹਿਰ ਦੇ ਗੁਰੂ ਘਰ ਵਿੱਚ ਪਹਿਲੇ ਪਾਤਸ਼ਾਹ ਦਾ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਗੁਰਪੁਰਬ ਦੇ ਸੰਬੰਧ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ।

Video Ad