ਹਾਰਡੀ ਸੰਧੂ ਤੇ ਪਰਿਣੀਤੀ ਚੋਪੜਾ ਦੀ ਫ਼ਿਲਮ ’ਕੋਡ ਨੇਮ ਤਿਰੰਗਾ’ ਦਾ ਟਰੇਲਰ ਰਿਲੀਜ਼

ਮੁੰਬਈ, 28 ਸਤੰਬਰ (ਸ਼ੇਖਰ ਰਾਏ) : ਕਈ ਪੰਜਾਬੀ ਕਲਾਕਾਰ ਅਜਿਹੇ ਹਨ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਤੋਂ ਬਾਅਦ ਬਾਲੀਵੁੱਡ ਫ਼ਿਲਮ ਇੰਡਸਟਰੀ ਦਾ ਰੁੱਖ ਕੀਤਾ। ਇਸੇ ਲਿਸਟ ’ਚ ਹੁਣ ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ ਦਾ ਨਾਂ ਵੀ ਜੁੜ ਚੁੱਕਾ ਹੈ।
ਹਾਲ ਹੀ ’ਚ ਹਾਰਡੀ ਸੰਧੂ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਆਪਣੀ ਆਉਣ ਵਾਲੀ ਫ਼ਿਲਮ ’ਕੋਡ ਨੇਮ ਤਿਰੰਗਾ’ ਨੂੰ ਲੈ ਕੇ ਸੁਰਖੀਆਂ ’ਚ ਹਨ। ਹਾਲ ਹੀ ’ਚ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਹੈ।
ਦੱਸ ਦਈਏ ਕਿ ਇਹ ਫ਼ਿਲਮ 14 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋ ਰਹੀ ਹੈ।

Video Ad
Video Ad