ਪੰਜਾਬ ਸਣੇ ਭਾਰਤ ਦੇ ਕਈ ਸੂਬਿਆਂ ’ਚ ਭਾਰੀ ਮੀਂਹ

ਕਈ ਰਾਜਾਂ ’ਚ ਬਣੇ ਹੜ੍ਹਾਂ ਵਰਗੇ ਹਾਲਾਤ

Video Ad

26 ਸਤੰਬਰ ਨੂੰ ਵੀ ਕਈ ਥਾਈਂ ਪੈ ਸਕਦੇ ਭਾਰੀ ਮੀਂਹ

ਬੇਮੌਸਮੀ ਬਰਸਾਤ ਨੇ ਚੱਕਰਾਂ ’ਚ ਪਾਏ ਕਿਸਾਨ

ਝੋਨੇ ਤੇ ਆਲੂ ਸਣੇ ਕਈ ਫ਼ਸਲਾਂ ਦੇ ਨੁਕਸਾਨ ਦਾ ਖਦਸ਼ਾ

ਨਵੀਂ ਦਿੱਲੀ/ਚੰਡੀਗੜ੍ਹ, 25 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਪੰਜਾਬ, ਹਰਿਆਣਾ ਤੇ ਯੂਪੀ ਸਣੇ ਭਾਰਤ ਦੇ ਕਈ ਸੂਬਿਆਂ ਵਿੱਚ ਦੋ ਦਿਨ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਕਾਰਨ ਜਿੱਥੇ ਕਿਸਾਨਾਂ ਨੂੰ ਆਪਣੇ ਪੱਕੇ ਝੋਨੇ ਨੂੰ ਸਾਂਭਣ ਦੀ ਚਿੰਤਾ ਸਤਾਅ ਰਹੀ ਹੈ, ਉੱਥੇ ਭਾਰੀ ਮੀਂਹ ਕਾਰਨ ਕਈ ਥਾਈਂ ਹੜ੍ਹਾਂ ਵਰਗੇ ਹਾਲਾਤ ਬਣ ਗਏ ਨੇ। ਅਜੇ ਵੀ ਬੱਸ ਨਹੀਂ, ਸਗੋਂ 26 ਸਤੰਬਰ ਨੂੰ ਵੀ ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਬੇਮੌਸਮੇ ਮੀਂਹ ਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਦਿੱਤਾ ਹੈ। ਲਗਾਤਾਰ ਹੋ ਰਹੀ ਬਾਰਸ਼ ਕਾਰਨ ਝੋਨੇ ਸਣੇ ਸਾਉਣੀ ਦੀਆਂ ਹੋਰ ਫਸਲਾਂ ਦੇ ਨੁਕਸਾਨ ਦਾ ਖਦਸ਼ਾ ਹੈ। ਮੌਨਸੂਨ ਦੀ ਵਾਪਸੀ ਤੋਂ ਪਹਿਲਾਂ ਦੇਸ਼ ਦੇ ਕਈ ਸੂਬਿਆਂ ’ਚ ਬਾਰਿਸ਼ ਹੋ ਰਹੀ ਹੈ। ਦਿੱਲੀ-ਐਨਸੀਆਰ, ਯੂਪੀ, ਉੱਤਰਾਖੰਡ, ਬਿਹਾਰ, ਮੱਧ ਪ੍ਰਦੇਸ਼ ਸਮੇਤ ਕਈ ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ ਦੇਖਿਆ ਜਾ ਰਿਹਾ ਹੈ।
ਦਿੱਲੀ-ਐਨਸੀਆਰ ’ਚ ਪਿਛਲੇ 4 ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਦਿੱਲੀ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ’ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਗੁਰੂਗ੍ਰਾਮ ’ਚ ਵੀ ਮੀਂਹ ਕਾਰਨ ਬੁਰਾ ਹਾਲ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ’ਚ ਅਜੇ ਵੀ ਮੀਂਹ ਰੁਕਣ ਦੇ ਆਸਾਰ ਨਹੀਂ।
ਦੱਸ ਦਈਏ ਕਿ ਸ਼ੁੱਕਰਵਾਰ ਤੋਂ ਸ਼ੁਰੂ ਹੋਇਆ ਮੀਂਹ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Video Ad