ਚੰਡੀਗੜੀਆਂ ਲਈ ਫਿਰ ਲਾਜ਼ਮੀ ਹੋਇਆ ਮਾਸਕ

  • ਵਧਦੇ ਕੋਰੋਨਾ ਕੇਸਾਂ ਕਾਰਨ ਯੂਟੀ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
  • ਮਾਸਕ ਪਹਿਨਣ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ

ਚੰਡੀਗੜ੍ਹ, 13 ਜੂਨ (ਹਮਦਰਦ ਨਿਊਜ਼ ਸਰਵਿਸ) : ਦੁਨੀਆ ਦੇ ਦੂਜੇ ਮੁਲਕਾਂ ਦੀ ਤਰ੍ਹਾਂ ਭਾਰਤ ਵਿੱਚ ਵੀ ਕੋਰੋਨਾ ਕੇਸਾਂ ਦੀ ਰਫ਼ਤਾਰ ਤੇਜ਼ ਹੋ ਗਈ ਐ।

Video Ad

ਇਸ ਦੇ ਚਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਚੌਕਸ ਹੋ ਗਿਆ ਅਤੇ ਉਸ ਨੇ ਇੱਕ ਵਾਰ ਫਿਰ ਮਾਸਕ ਪਹਿਨਣ ਤੇ ਕੋਰੋਨਾ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਐਡਵਾਈਜ਼ਰੀ ਜਾਰੀ ਕਰ ਦਿੱਤੀ।

ਭਾਰਤ ਦੇ ਕਈ ਸੂਬਿਆਂ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਲਗਾਤਾਰ ਤੀਜੇ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਨੂੰ ਪਾਰ ਕਰ ਗਈ ਹੈ। ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਤੋਂ ਟੱਪ ਗਈ ਹੈ।

ਪਿਛਲੇ ਦਿਨ ਵੀ 10 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਇਹ ਮੌਤਾਂ ਦਿੱਲੀ, ਕੇਰਲ, ਮਹਾਰਾਸ਼ਟਰ, ਪੰਜਾਬ ਤੇ ਮਿਜ਼ੋਰਮ ਵਿੱਚ ਹੋਈਆਂ। ਧਿਆਨ ਰਹੇ ਕਿ ਕੇਰਲ, ਮਹਾਰਾਸ਼ਟਰ ਤੇ ਦਿੱਲੀ ਕੋਰੋਨਾ ਪ੍ਰਭਾਵਿਤ ਸੂਬਿਆਂ ਵਿੱਚ ਸਿਖਰ ’ਤੇ ਹਨ।

Video Ad