ਭਾਰਤ ’ਚ ਹੋਰ ਵਧੇ ਕੋਰੋਨਾ ਕੇਸ

12 ਹਜ਼ਾਰ 899 ਨਵੇਂ ਮਾਮਲੇ ਸਾਹਮਣੇ ਆਏ, 15 ਮੌਤਾਂ
ਨਵੀਂ ਦਿੱਲੀ, 19 ਜੂਨ (ਹਮਦਰਦ ਨਿਊਜ਼ ਸਰਵਿਸ) :
ਹੋਰਨਾਂ ਮੁਲਕਾਂ ਦੀ ਤਰ੍ਹਾਂ ਭਾਰਤ ਵਿੱਚ ਵੀ ਕੋਰੋਨਾ ਦੇ ਰੋਜ਼ਾਨਾ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬੀਤੇ 24 ਘੰਟਿਆਂ ਦੌਰਾਨ 12 ਹਜ਼ਾਰ 899 ਨਵੇਂ ਕੇਸ ਮਿਲੇ, ਜਦਕਿ ਇਸੇ ਸਮੇਂ ਦੌਰਾਨ ਮਹਾਂਮਾਰੀ ਦੇ ਚਲਦਿਆਂ 15 ਮਰੀਜ਼ਾਂ ਨੇ ਦਮ ਤੋੜ ਦਿੱਤਾ।
ਐਕਟਿਵ ਕੇਸ ਵਧ ਕੇ 72,474 ਹੋ ਗਏ ਹਨ। ਹਾਲਾਂਕਿ, ਪਿਛਲੇ ਦਿਨ ਦੇ ਮੁਕਾਬਲੇ ਨਵੇਂ ਮਰੀਜ਼ਾਂ ਵਿੱਚ ਕਮੀ ਆਈ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਤੋਂ ਰੋਜ਼ਾਨਾ ਸਕਾਰਾਤਮਕਤਾ ਦਰ 2.89% ਹੈ, ਜਦੋਂ ਕਿ ਹਫਤਾਵਾਰੀ ਸਕਾਰਾਤਮਕਤਾ ਦਰ 2.50% ਹੈ। ਕੋਰੋਨਾ ਤੋਂ ਰਿਕਵਰੀ ਰੇਟ 98.62% ਹੈ।
ਉੱਧਰ ਪੰਜਾਬ ’ਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਨਾ ਲੈਣ ਵਾਲੇ ਲੋਕਾਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ। ਇਸ ਲਈ ਸਿਹਤ ਵਿਭਾਗ ਵੱਲੋਂ ਸੂਬੇ ਦੇ ਮੁੱਢਲੇ ਸਿਹਤ ਕੇਂਦਰਾਂ ਤੋਂ ਦੂਜੀ ਖੁਰਾਕ ਨਾ ਲੈਣ ਵਾਲੇ ਲੋਕਾਂ ਦੀ ਸੂਚੀ ਮੰਗਵਾਈ ਗਈ ਹੈ। ਵਿਭਾਗ ਵੱਲੋਂ ਜਲਦੀ ਹੀ ਘਰ-ਘਰ ਜਾ ਕੇ ਟੀਕਾਕਰਨ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾਵੇਗੀ। ਸੂਬੇ ਵਿੱਚ ਦੂਜੀ ਖੁਰਾਕ ਦੀ ਰਫ਼ਤਾਰ ਮੱਠੀ ਹੋਣ ਕਾਰਨ ਵਿਭਾਗ ਨੇ ਇਹ ਫੈਸਲਾ ਲਿਆ ਹੈ।

Video Ad
Video Ad