
ਨਵੀਂ ਦਿੱਲੀ, 1 ਅਗਸਤ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਨੇ। ਇਸ ਦੇ ਚਲਦਿਆਂ ਹੀ ਪਿਛਲੇ 24 ਘੰਟਿਆਂ ਦੌਰਾਨ 16 ਹਜ਼ਾਰ 464 ਨਵੇਂ ਮਾਮਲੇ ਸਾਹਮਣੇ ਆਏ। ਨਵੇਂ ਅੰਕੜੇ ਦੇ ਨਾਲ, ਸੰਕਰਮਿਤਾਂ ਦੀ ਕੁੱਲ ਗਿਣਤੀ 4,40,36,275 ਹੋ ਗਈ ਹੈ। ਇਸ ਦੇ ਨਾਲ ਹੀ, ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 5,26,396 ਹੋ ਗਈ ਹੈ।
ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,33,65,890 ਹੋ ਗਈ ਹੈ। ਦੂਜੇ ਪਾਸੇ ਜੇਕਰ ਐਕਟਿਵ ਕੇਸਾਂ ਦੀ ਗੱਲ ਕਰੀਏ ਤਾਂ ਇਹ ਗਿਣਤੀ 1,43,989 ਤੱਕ ਪਹੁੰਚ ਗਈ ਹੈ।
ਦੱਸ ਦੇਈਏ ਕਿ ਐਤਵਾਰ ਦੇ ਮੁਕਾਬਲੇ ਰੋਜ਼ਾਨਾ ਮਾਮਲਿਆਂ ਅਤੇ ਮੌਤ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਐਤਵਾਰ 31 ਜੁਲਾਈ ਨੂੰ ਦੇਸ਼ ਵਿੱਚ 19673 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ 39 ਲੋਕਾਂ ਦੀ ਜਾਨ ਚਲੀ ਗਈ ਹੈ। ਜਦੋਂ ਕਿ ਸ਼ਨੀਵਾਰ ਯਾਨੀ 30 ਜੁਲਾਈ ਦੇ ਮੁਕਾਬਲੇ ਐਤਵਾਰ ਨੂੰ 11.5% ਘੱਟ ਮਾਮਲੇ ਦਰਜ ਕੀਤੇ ਗਏ। 30 ਜੁਲਾਈ ਨੂੰ ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਦੇ 20,408 ਨਵੇਂ ਮਾਮਲੇ ਸਾਹਮਣੇ ਆਏ ਸਨ। ਜਿਸ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4,40,00,138 ਹੋ ਗਈ ਸੀ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਇਨਫੈਕਸ਼ਨ ਕਾਰਨ 44 ਲੋਕਾਂ ਦੀ ਮੌਤ ਹੋ ਗਈ।