Home ਕਰੋਨਾ ਕੈਨੇਡਾ ’ਚ ਕੋਰੋਨਾ ਨਾਲ ਹੋਈ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

ਕੈਨੇਡਾ ’ਚ ਕੋਰੋਨਾ ਨਾਲ ਹੋਈ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

0
ਕੈਨੇਡਾ ’ਚ ਕੋਰੋਨਾ ਨਾਲ ਹੋਈ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ

ਮਹਾਂਮਾਰੀ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਦੇ ਅੰਕੜੇ ਜਾਰੀ

ਔਟਵਾ, 24 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਚੀਨ ਦੇ ਵੁਹਾਨ ਤੋਂ ਸ਼ੁਰੂ ਹੋ ਕੇ ਦੁਨੀਆ ਭਰ ਵਿੱਚ ਕਹਿਰ ਮਚਾਉਣ ਵਾਲੀ ਕੋਰੋਨਾ ਮਹਾਂਮਾਰੀ ਨੇ ਕੈਨੇਡਾ ਵਿੱਚ ਵੀ ਤਰਥੱਲੀ ਮਚਾ ਦਿੱਤੀ ਸੀ। ਇਸ ਮਹਾਂਮਾਰੀ ਨਾਲ ਦੇਸ਼ ਭਰ ਵਿੱਚ ਹੋਈਆਂ ਮੌਤਾਂ ਦੇ ਅੰਕੜੇ ਜਾਰੀ ਕੀਤੇ ਗਏ, ਜਿਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ। ਪਬਲਿਕ ਹੈਲਥ ਏਜੰਸੀ ਵੱਲੋਂ ਜਾਰੀ ਅੰਕੜਿਆਂ ਵਿੱਚ ਦੱਸਿਆ ਗਿਆ ਕਿ ਸ਼ੁਰੂ ਤੋਂ ਲੈ ਕੇ ਹੁਣ ਇਸ ਮਹਾਂਮਾਰੀ ਕਾਰਨ ਕੈਨੇਡਾ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ।