ਅਮਰੀਕਾ ’ਚ ਗੰਨ ਕਲਚਰ ਵਿਰੁੱਧ ਸੜਕਾਂ ’ਤੇ ਉਤਰੇ ਲੋਕ

  • 450 ਥਾਵਾਂ ’ਤੇ ਲੱਖਾਂ ਲੋਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
  • ਸਖ਼ਤ ਕਾਨੂੰਨ ਬਣਾਉਣ ਦੀ ਉਠੀ ਮੰਗ

ਵਾਸ਼ਿੰਗਟਨ, 12 ਜੂਨ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਨੇ। 24 ਮਈ ਨੂੰ ਟੈਕਸਸ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਹੋਈ, ਜਿਸ ਵਿੱਚ 19 ਬੱਚਿਆਂ ਅਤੇ 2 ਅਧਿਆਪਕਾਂ ਦੀ ਮੌਤ ਹੋ ਗਈ।

Video Ad

ਇਸ ਤੋਂ ਬਾਅਦ ਹੋਰ ਵੀ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਤੇ ਕਈ ਲੋਕ ਜ਼ਖਮੀ ਹੋ ਗਏ।

ਸੋ ਇਨ੍ਹਾਂ ਘਟਨਾਵਾਂ ਕਾਰਨ ਅਮਰੀਕੀ ਲੋਕਾਂ ਵਿੱਚ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਹ ਸੜਕਾਂ ’ਤੇ ਉਤਰ ਆਏ ਨੇ। ਇਸੇ ਦੇ ਚਲਦਿਆਂ ਵਾਸ਼ਿੰਗਟਨ ਸਣੇ ਅਮਰੀਕਾ ਦੇ 450 ਸ਼ਹਿਰਾਂ ਵਿੱਚ ਹਜ਼ਾਰਾਂ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨ ਕਰ ਰਹੇ ਗੰਨ ਸੇਫ਼ਟੀ ਗਰੁੱਪ ਮਾਰਚ ਫਾਰ ਅਵਰ ਲਾਈਵਸ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਨੂੰ ਹੱਥ ’ਤੇ ਹੱਥ ਰੱਖ ਕੇ ਨਹੀਂ ਬੈਠਣ ਦੇਣਗੇ।

Video Ad