Home ਕੈਨੇਡਾ ਜ਼ਮਾਨਤ ਸ਼ਰਤਾਂ ਸਖ਼ਤ ਕਰਨ ਲਈ ਪ੍ਰਧਾਨ ਮੰਤਰੀ ਟਰੂਡੋ ਨੇ ਭਰੀ ਹਾਮੀ

ਜ਼ਮਾਨਤ ਸ਼ਰਤਾਂ ਸਖ਼ਤ ਕਰਨ ਲਈ ਪ੍ਰਧਾਨ ਮੰਤਰੀ ਟਰੂਡੋ ਨੇ ਭਰੀ ਹਾਮੀ

0
ਜ਼ਮਾਨਤ ਸ਼ਰਤਾਂ ਸਖ਼ਤ ਕਰਨ ਲਈ ਪ੍ਰਧਾਨ ਮੰਤਰੀ ਟਰੂਡੋ ਨੇ ਭਰੀ ਹਾਮੀ

ਕੈਨੇਡਾ ਦੇ ਪ੍ਰੀਮੀਅਰਜ਼ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਸੀ ਸਾਂਝਾ ਪੱਤਰ

ਸਾਸਕਾਟੂਨ, 17 ਜਨਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਗੰਭੀਰ ਦੋਸ਼ਾਂ ਅਧੀਨ ਗ੍ਰਿਫ਼ਤਾਰ ਸ਼ੱਕੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲਣ ਤੋਂ ਚਿੰਤਤ ਸੂਬਾ ਸਰਕਾਰਾਂ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਯਕੀਨ ਦਿਵਾਇਆ ਕਿ ਹੈ ਕਿ ਫੈਡਰਲ ਸਰਕਾਰ ਇਸ ਮੁੱਦੇ ਨੂੰ ਗਹੁ ਨਾਲ ਵਿਚਾਰ ਰਹੀ ਹੈ ਅਤੇ ਜਲਦ ਹੀ ਜ਼ਮਾਨਤ ਸ਼ਰਤਾਂ ਬਾਰੇ ਅਹਿਮ ਕਾਨੂੰਨ ਲਿਆਂਦਾ ਜਾ ਸਕਦਾ ਹੈ। ਸਾਸਕਾਟੂਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੂਡੋ ਨੇ ਕਿਹਾ ਕਿ ਇਸ ਮੁੱਦੇ ਨਾਲ ਸਬੰਧਤ ਚਿੰਤਾਵਾਂ ਅਤੇ ਚੁਣੌਤੀਆਂ ਬਾਰੇ ਉਹ ਚੰਗੀ ਤਰ੍ਹਾਂ ਜਾਣੂ ਹਨ।