ਕੋਰੋਨਾ ਦੀ ਲਪੇਟ ’ਚ ਆਈ ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 10 ਅਗਸਤ (ਹਮਦਰਦ ਨਿਊਜ਼ ਸਰਵਿਸ) : ਦੁਨੀਆ ਦੇ ਹੋਰਨਾ ਮੁਲਕਾਂ ਦੀ ਤਰ੍ਹਾਂ ਭਾਰਤ ਵਿੱਚ ਵੀ ਕੋਰੋਨਾ ਦੇ ਕੇਸ ਇੱਕ ਵਾਰ ਫਿਰ ਲਗਾਤਾਰ ਵਧਦੇ ਜਾ ਰਹੇ ਨੇ। ਰੋਜ਼ਾਨਾ ਕੇਸਾਂ ਦਾ ਅੰਕੜਾ 20 ਹਜ਼ਾਰ ਦੇ ਨੇੜੇ-ਤੇੜੇ ਚੱਲ ਰਿਹਾ ਹੈ।
ਇਸੇ ਵਿਚਾਲੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਇਸ ਮਹਾਂਮਾਰੀ ਦੀ ਲਪੇਟ ਵਿੱਚ ਆ ਗਈ ਐ। ਉਨ੍ਹਾਂ ਦੇ ਕੋਰੋਨਾ ਟੈਸਟ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਸ ਸਬੰਧੀ ਪ੍ਰਿਯੰਕਾ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਕੋਵਿਡ ਪੌਜ਼ੀਟਿਵ ਆਉਣ ਤੋਂ ਬਾਅਦ ਆਪਣੇ ਆਪ ਨੂੰ ਘਰ ਵਿੱਚ ਹੀ ਆਈਸੋਲੇਟ ਕਰ ਲਿਆ ਹੈ।

Video Ad
Video Ad