ਅਮਰੀਕਾ ’ਚ ਭਾਰਤੀ ਮੂਲ ਦੇ ਅਮਰੀਕੀਆਂ ਵੱਲੋਂ ਰੋਸ ਪ੍ਰਦਰਸ਼ਨ

ਮਹਾਤਮਾ ਗਾਂਧੀ ਦੇ ਬੁੱਤ ਤੋੜਨ ਦੀਆਂ ਘਟਨਾਵਾਂ ਦੀ ਕੀਤੀ ਨਿੰਦਾ

Video Ad

9/11 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਨਸਲੀ ਅਪਰਾਧ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਜਤਾਈ ਚਿੰਤਾ

ਵਾਸ਼ਿੰਗਟਨ, 12 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵਿੱਚ ਮੌਜੂਦਾ ਸਮੇਂ ਨਸਲੀ ਅਪਰਾਧ ਅਤੇ ਮਹਾਤਮਾ ਗਾਂਧੀ ਦੇ ਬੁੱਤ ਤੋੜਨ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਕਾਰਨ ਭਾਰਤੀ ਮੂਲ ਦੇ ਅਮਰੀਕੀਆਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚਲਦਿਆਂ ਭਾਰਤੀ ਮੂਲ ਦੇ ਅਮਰੀਕੀ ਲੋਕਾਂ ਨੇ ਟਾਈਮਜ਼ ਸਕੁਏਅਰ ’ਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਦੇ ਨਾਲ ਹੀ 9/11 ਹਮਲੇ ਦੇ ਪੀੜਤਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ।
ਹੋਰ ਭਾਈਚਾਰਕ ਸੰਗਠਨਾਂ ਅਤੇ ਫੈਡਰੇਸ਼ਨ ਆਫ਼ ਇੰਡੀਅਨ ਅਮੈਰੀਕਨਸ (ਐਫ਼ਆਈਏ) ਦੇ ਸਹਿਯੋਗ ਨਾਲ ਇਸ ਪ੍ਰਦਰਸ਼ਨ ਦਾ ਆਯੋਜਨ ਕੀਤਾ ਗਿਆ। ਪ੍ਰਦਰਸ਼ਨ ਹਿੱਸਾ ਲੈਣ ਵਾਲੇ ਲੋਕਾਂ ਨੇ ਜੋਅ ਬਾਇਡਨ ਪ੍ਰਸ਼ਾਸਨ ਅਤੇ ਹੋਰ ਰਾਜ ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿਰੁੱਧ ਕਦਮ ਚੁੱਕਣ ਦੀ ਅਪੀਲ ਕੀਤੀ।

Video Ad