Home ਕਰੋਨਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਆਏ ਕੋਰੋਨ ਦੀ ਲਪੇਟ ’ਚ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਆਏ ਕੋਰੋਨ ਦੀ ਲਪੇਟ ’ਚ

0
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਆਏ ਕੋਰੋਨ ਦੀ ਲਪੇਟ ’ਚ

ਚੰਡੀਗੜ੍ਹ, 12 ਮਾਰਚ, ਹ.ਬ. : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਗਰਾਫ਼ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਧ ਰਹੀ ਹੈ। ਸ਼ੁੱਕਰਵਾਰ ਸਵੇਰੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਰੋਨਾ ਵਾਇਰਸ ਸੈਂਪਲ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮਨਪ੍ਰੀਤ ਬਾਦਲ ਨੇ ਲਿਖਿਆ ਕਿ ਉਨ੍ਹਾਂ ਦੀ ਕੋਰੋਨਾ ਸੈਂਪਲ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਅਗਲੇ ਕੁਝ ਦਿਨ ਆਈਸੋਲੇਸ਼ਨ ਵਿਚ ਰਹਿਣਗੇ।
ਸੂਬੇ ਵਿਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਦਾ ਅੰਕੜਾ 10 ਹਜ਼ਾਰ ਦੇ ਪਾਰ ਪਹੁੰਚ ਗਿਆ ਹੈ। ਇਸ ਦੌਰਾਨ ਰਾਜ ਦੇ ਦੋ ਹੋਰ ਜ਼ਿਲਿ੍ਹਆਂ ਲੁਧਿਆਣਾ ਅਤੇ ਪਟਿਆਲਾ ਵਿਚ ਵੀ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਦੋਵੇਂ ਸ਼ਹਿਰਾਂ ਵਿਚ ਰਾਤ 11 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰਫਿਊ ਰਹੇਗਾ। ਇਸ ਤੋਂ ਪਹਿਲਾਂ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਨਵਾਂ ਸ਼ਹਿਰ ਵਿਚ ਨਾਈਟ ਕਰਫਿਊ ਲਾਇਆ ਗਿਆ ਸੀ।
ਪੰਜਾਬ ਵਿਚ 24 ਘੰਟੇ ਦੌਰਾਨ 1309 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਰਾਜ ਵਿਚ ਸਰਗਰਮ ਮਾਮਲੇ 10069 ਹੋ ਗਏ ਹਨ। ਇਨ੍ਹਾਂ ਵਿਚੋਂ ਸਭ ਤੋਂ ਜ਼ਿਆਾਦਾ 1348 ਮਾਮਲੇ ਨਵਾਂ ਸ਼ਹਿਰ ਵਿਚ ਹਨ। ਜਲੰਧਰ ਵਿਚ 1331 ਅਤੇ ਮੋਹਾਲੀ ਵਿਚ ਇਹ ਗਿਣਤੀ 1156 ਪਹੁੰਚ ਗਈ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿਚ 952, ਲੁਧਿਆਣਾ ਵਿਚ 915 ਅਤੇ ਪਟਿਆਲਾ ਵਿਚ 907 ਲੋਕ ਕੋਰੋਨਾ ਨਾਲ ਲੜਾਈ ਰਹੇ ਹਨ। ਸੂਬੇ ਵਿਚ 182 ਮਰੀਜ਼ਾਂ ਨੂੰ ਆਕਸੀਜਨ ਅਤੇ 20 ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ।