ਵਿਦੇਸ਼ ਤੋਂ ਵਤਨ ਪਰਤੇ ਪੰਜਾਬੀ ਗਾਇਕ ਮਨਕੀਰਤ ਔਲਖ

ਚੰਡੀਗ੍ੜ, 2 ਅਕਤੂਬਰ (ਹਮਦਰਦ ਨਿਊਜ਼ ਸਰਵਿਸ) : ਪੰਜਾਬੀ ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਆਪਣੇ ਵਤਨ ਭਾਰਤ ਪਰਤ ਗਏ। ਇੰਸਟਾਗ੍ਰਾਮ ‘ਤੇ ਪੰਜਾਬ ਪਹੁੰਚਣ ਦੀ ਵੀਡੀਓ ਰੀਲ ਵੀ ਬਣਾਈ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਮਨਕੀਰਤ ਕਰੀਬ 3 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ। ਹੁਣ ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਵਾਪਸ ਪੰਜਾਬ ਆ ਗਏ ਹਨ।
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਮਨਕੀਰਤ ਔਲਖ ਦੀ ਇਸ ਕਤਲ ਵਿੱਚ ਕੋਈ ਭੂਮਿਕਾ ਸਾਹਮਣੇ ਨਹੀਂ ਆਈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ।
ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ ਕਈ ਤਰ੍ਹਾਂ ਦੇ ਵਿਵਾਦਾਂ ਵਿੱਚ ਘਿਰੇ ਹੋਏ ਨੇ। ਇਸ ਦੌਰਾਨ ਮਨਕੀਰਤ ਨੇ ਆਪਣੇ ਵੱਲੋਂ ਸਪੱਸ਼ਟੀਕਰਨ ਵੀ ਦਿੱਤਾ ਪਰ ਬੰਬੀਹਾ ਗੈਂਗ ਨੇ ਮਨਕੀਰਤ ਨੂੰ ਸੋਸ਼ਲ ਮੀਡੀਆ ਉੱਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

Video Ad
Video Ad