Home ਅਮਰੀਕਾ ਅਮਰੀਕਾ ਤੋਂ ਕੈਨੇਡਾ ਆ ਰਿਹਾ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

ਅਮਰੀਕਾ ਤੋਂ ਕੈਨੇਡਾ ਆ ਰਿਹਾ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

0
ਅਮਰੀਕਾ ਤੋਂ ਕੈਨੇਡਾ ਆ ਰਿਹਾ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ

ਕਾਊਟਸ ਲਾਂਘੇ ’ਤੇ 53 ਕਿਲੋ ਕੋਕੀਨ ਬਰਾਮਦ ਹੋਣ ਦਾ ਦਾਅਵਾ

ਕੈਲਗਰੀ, 1 ਦਸੰਬਰ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਤੋਂ ਕੈਨੇਡਾ ਦਾਖ਼ਲ ਹੋ ਰਹੇ ਪੰਜਾਬੀ ਟਰੱਕ ਡਰਾਈਵਰ ਕੋਲੋਂ ਕਥਿਤ ਤੌਰ ’ਤੇ 53 ਕਿਲੋ ਕੋਕੀਨ ਬਰਾਮਦ ਹੋਣ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਟਰੱਕ ਡਰਾਈਵਰ ਦੀ ਸ਼ਨਾਖ਼ਤ 25 ਸਾਲ ਦੇ ਜਗਰੂਪ ਸਿੰਘ ਵਜੋਂ ਕੀਤੀ ਗਈ ਹੈ ਜੋ ਕੈਲਗਰੀ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਆਰ.ਸੀ.ਐਮ.ਪੀ., ਕੈਲਗਰੀ ਪੁਲਿਸ ਅਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਇਹ ਬਰਾਮਦਗੀ ਕੀਤੀ ਗਈ।