ਭਾਰਤ ’ਚ ਕੋਰੋਨਾ ਕੇਸਾਂ ’ਚ ਤੇਜ਼ ਵਾਧਾ

  • ਇੱਕ ਦਿਨ ’ਚ ਮਿਲੇ 12 ਹਜ਼ਾਰ ਤੋਂ ਵਧ ਨਵੇਂ ਕੇਸ, 11 ਮੌਤਾਂ

ਨਵੀਂ ਦਿੱਲੀ, 16 ਜੂਨ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਦੇ ਰੋਜ਼ਾਨਾ ਕੇਸਾਂ ਵਿੱਚ ਤੇਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚਲਦਿਆਂ ਇੱਕ ਦਿਨ ਵਿੱਚ 12 ਹਜ਼ਾਰ 213 ਨਵੇਂ ਕੇਸ ਸਾਹਮਣੇ ਆਏ, ਜਦਕਿ 11 ਮਰੀਜ਼ਾਂ ਨੇ ਇਸ ਮਹਾਂਮਾਰੀ ਦੇ ਚਲਦਿਆਂ ਦਮ ਤੋੜ ਦਿੱਤਾ।

Video Ad

ਦੇਸ਼ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 4,32,57,730 ਹੋ ਗਈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 58,215 ਹੋ ਗਈ ਹੈ।

ਵੀਰਵਾਰ ਸਵੇਰੇ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਅਪਡੇਟ ਅੰਕੜਿਆਂ ਮੁਤਾਬਕ ਵਾਇਰਸ ਦੇ ਲਾਗ ਕਾਰਨ 11 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਭਾਰਤ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,803 ਹੋ ਗਈ ਹੈ। ਦੇਸ਼ ’ਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 58,215 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.13 ਫੀਸਦੀ ਹੈ।

ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿਚ 4,578 ਦਾ ਵਾਧਾ ਹੋਇਆ ਹੈ। ਵਾਇਰਸ ਤੋਂ ਮੁਕਤ ਹੋਣ ਵਾਲਿਆਂ ਦੀ ਰਾਸ਼ਟਰੀ ਦਰ 98.65 ਫੀਸਦੀ ਹੈ। ਅਪਡੇਟ ਕੀਤੇ ਅੰਕੜਿਆਂ ਦੇ ਮੁਤਾਬਕ ਰੋਜ਼ਾਨਾ ਵਾਇਰਸ ਦਰ 2.35 ਫੀਸਦੀ ਹੈ, ਜਦੋਂ ਕਿ ਹਫਤਾਵਾਰੀ ਵਾਇਰਸ ਦਰ 2.ਫੀਸਦੀ ਹੈ। ਦੇਸ਼ ਵਿਚ ਹੁਣ ਤੱਕ ਕੁੱਲ 4,26,74,712 ਲੋਕ ਵਾਇਰਸ ਮੁਕਤ ਹੋ ਚੁੱਕੇ ਹਨ। ਯਾਨੀ ਕਿ ਸਿਹਤਮੰਦ ਹੋ ਚੁੱਕੇ ਹਨ। ਕੋਵਿਡ-19 ਤੋਂ ਮੌਤ ਦਰ 1.21 ਫੀਸਦੀ ਹੈ। ਇਸ ਦੇ ਨਾਲ ਹੀ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਰੋਕੂ ਟੀਕਿਆਂ ਦੀਆਂ 195.67 ਕਰੋੜ ਤੋਂ ਵੱਧ ਖੁਰਾਕਾਂ ਲੋਕਾਂ ਨੂੰ ਲਾਈਆਂ ਜਾ ਚੁੱਕੀਆਂ ਹਨ।

Video Ad