ਭਾਰਤ ’ਚ ਕੋਰੋਨਾ ਕੇਸਾਂ ’ਚ ਤੇਜ਼ ਵਾਧਾ

  • ਲਗਾਤਾਰ ਦੂਜੇ ਦਿਨ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਮਿਲੇ

ਨਵੀਂ ਦਿੱਲੀ, 12 ਜੂਨ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਦੇ ਰੋਜ਼ਾਨਾ ਕੇਸਾਂ ਵਿੱਚ ਤੇਜ਼ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਚਲਦਿਆਂ ਲਗਾਤਾਰ ਦੂਜੇ ਅੱਜ 8 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ।

Video Ad

ਦੇਸ਼ ’ਚ ਪਿਛਲੇ 24 ਘੰਟਿਆਂ ਵਿੱਚ 8582 ਨਵੇਂ ਮਾਮਲੇ ਸਾਹਮਣੇ ਮਿਲੇ। ਸਿਹਤ ਮੰਤਰਾਲੇ ਅਨੁਸਾਰ ਇਸ ਸਮੇਂ ਦੌਰਾਨ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4435 ਹੋ ਗਈ ਹੈ। ਹਾਲਾਂਕਿ, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ। ਪਿਛਲੇ 24 ਘੰਟਿਆਂ ਵਿੱਚ 4 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਈ ਹੈ। ਕੋਰੋਨਾ ਦੇ ਕੇਸਾਂ ਵਿੱਚ ਵਾਧੇ ਨੇ ਇੱਕ ਵਾਰ ਫਿਰ ਲੋਕਾਂ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕੋਰੋਨਾ ਦੇ ਐਕਟਿਵ ਕੇਸ ਵੀ ਲਗਾਤਾਰ ਵੱਧ ਰਹੇ ਹਨ।

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 4143 ਵਧ ਗਈ ਹੈ। ਹੁਣ ਐਕਟਿਵ ਕੇਸਾਂ ਦੀ ਕੁੱਲ ਗਿਣਤੀ 44513 ਹੋ ਗਈ ਹੈ। ਮੰਤਰਾਲੇ ਮੁਤਾਬਕ ਰੋਜ਼ਾਨਾ ਸਕਾਰਾਤਮਕਤਾ ਦਰ 2.71 ਫੀਸਦੀ ਦਰਜ ਕੀਤੀ ਗਈ ਹੈ ਜਦਕਿ ਹਫਤਾਵਾਰੀ ਸਕਾਰਾਤਮਕਤਾ ਦਰ ਵੀ 2.02 ਫੀਸਦੀ ’ਤੇ ਪਹੁੰਚ ਗਈ ਹੈ।

Video Ad