ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਦੇਹਾਂਤ

ਫਗਵਾੜਾ, 16 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਦਾ ਦੇਹਾਂਤ ਹੋ ਗਿਆ। ਦੋ ਦਿਨ ਪਹਿਲਾਂ ਹੀ ਧੀ ਦੀ ਡੋਲੀ ਤੋਰ ਕੇ ਹਟਾ ਦਲਵਿੰਦਰ ਕੌਰ ਆਪਣੇ ਪੁੱਤ ਦੇ ਵਿਆਹ ਦੀ ਤਿਆਰੀ ਕਰ ਰਹੀ ਸੀ, ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। 14 ਨਵੰਬਰ ਨੂੰ ਉਨ੍ਹਾਂ ਦੀ ਧੀ ਵਿਆਹ ਸੀ ਤੇ 17 ਨਵੰਬਰ ਦਾ ਪੁੱਤਰ ਦਾ ਵਿਆਹ ਰੱਖਿਆ ਹੋਇਆ ਸੀ, ਪਰ ਉਸ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ। ਦਲਵਿੰਦਰ ਕੌਰ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਤੇ ਬੀਤੀ ਰਾਤ ਉਨ੍ਹਾਂ ਦੀ ਮੌਤ ਹੋ ਗਈ। ਫਗਵਾੜਾ ’ਚ ਬੰਗਾ ਰੋਡ ’ਤੇ ਪੈਂਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ।

Video Ad
Video Ad