
ਟੈਕਸਸ ਦੇ ਅਲ ਪਾਸੋ ਸ਼ਹਿਰ ਵਿਚ ਵਾਪਰੀ ਵਾਰਦਾਤ
ਟੈਕਸਸ, 16 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇਕ ਸ਼ੌਪਿੰਗ ਮਾਲ ਵਿਚ ਹੋਈ ਗੋਲੀਬਾਰੀ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਟੈਕਸਸ ਸੂਬੇ ਦੇ ਅਲ ਪਾਸੋ ਸ਼ਹਿਰ ਦਾ ਸੀਐਲੋ ਵਿਜ਼ਟਾ ਮਾਲ ਵਿਚ ਉਸ ਜਗ੍ਹਾ ਤੋਂ ਕੁਝ ਕਦਮਾਂ ਦੀ ਦੂਰੀ ’ਤੇ ਸਥਿਤ ਹੈ ਜਿਥੇ 2019 ਵਿਚ ਗੋਲੀਬਾਰੀ ਦੌਰਾਨ 23 ਜਣਿਆਂ ਦੀ ਮੌਤ ਹੋਈ ਅਤੇ ਦੋ ਦਰਜਨ ਤੋਂ ਵੱਧ ਜ਼ਖ਼ਮੀ ਹੋਏ ਸਨ।