ਕਰੋੜਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ
ਮੋਹਾਲੀ, 22 ਜੂਨ (ਹਮਦਰਦ ਨਿਊਜ਼ ਸਰਵਿਸ) : ਮੋਹਾਲੀ ਦੀ ਫਰਨੀਚਰ ਮਾਰਕਿਟ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫਰਨੀਚਰ ਦਾ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਵੱਡੀ ਗਿਣਤੀ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਨੇ। ਇਸ ਘਟਨਾ ਦੇ ਚਲਦਿਆਂ ਪੁਲਿਸ ਨੇ ਨੇੜੇ-ਤੇੜੇ ਦੀਆਂ ਦੁਕਾਨਾਂ ਵੀ ਖਾਲੀ ਕਰਵਾ ਲਈਆਂ। ਪੁਲਿਸ ਮੁਲਾਜ਼ਮ ਵੀ ਫਾਇਰ ਬ੍ਰਿਗੇਡ ਦੀ ਮਦਦ ਵਿੱਚ ਕਰ ਰਹੇ ਨੇ। ਭਿਆਨਕ ਅੱਗ ਨੇ ਫਰਨੀਚਰ ਦੀਆਂ 17 ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਵੱਡਾ ਨੁਕਸਾਨ ਹੋ ਗਿਆ।

