ਅਮਰੀਕੀ ਸਿੱਖਾਂ ਨੇ ਚੁੱਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਵਫ਼ਦ ਨੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ

Video Ad

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਸੌਂਪਿਆ ਪੱਤਰ

ਵਾਸ਼ਿੰਗਟਨ, 26 ਸਤੰਬਰ (ਰਾਜ ਗੋਗਨਾ) : ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇਨ੍ਹਾਂ ਦਿਨੀਂ ਅਮਰੀਕਾ ਦੌਰੇ ’ਤੇ ਗਏ ਹੋਏ ਨੇ। ਅੱਜ ਵਾਸ਼ਿੰਗਟਨ ਡੀ.ਸੀ. ਵਿਖੇ ਸਿੱਖ ਆਫ ਅਮਰੀਕਾ ਦੇ ਇੱਕ ਵਫ਼ਦ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ।
ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ਵਾਲੇ ਇਸ ਵਫ਼ਦ ਨੇ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਦੇਸ਼ ਮੰਤਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇਕ ਪੱਤਰ ਸੌਂਪਿਆ।
ਵਫ਼ਦ ਵੱਲੋਂ ਦਿੱਤਾ ਗਿਆ ਪੱਤਰ ਪ੍ਰਾਪਤ ਕਰਨ ਉਪਰੰਤ ਸ਼੍ਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਉਹ ਸਿੱਖ ਆਫ ਅਮਰੀਕਾ ਦਾ ਇਹ ਸੁਨੇਹਾ ਪ੍ਰਧਾਨ ਮੰਤਰੀ ਤੱਕ ਜ਼ਰੂਰ ਪਹੁੰਚਾ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਸਿੱਖਾਂ ਦੀਆਂ ਮੰਗਾਂ ਮੰਨੀਆਂ ਅਤੇ ਇਸ ਉੱਪਰ ਵੀ ਗੌਰ ਕੀਤਾ ਜਾਵੇਗਾ।

Video Ad