ਕੈਨੇਡਾ ਸਰਕਾਰ ਨੇ ਕੋਰੋਨਾ ਬੰਦਸ਼ਾਂ ਕੀਤੀਆਂ ਖਤਮ

30 ਸਤੰਬਰ ਤੋਂ ਲਾਗੂ ਹੋਣਗੇ ਨਵੇਂ ਨਿਯਮ

Video Ad

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀ ਪ੍ਰਵਾਨਗੀ

ਔਟਵਾ, 23 ਸਤੰਬਰ (ਹਮਦਰਦ ਨਿਊਜ਼ ਸਰਵਿਸ) : ਕੋਰੋਨਾ ਦੇ ਰੋਜ਼ਾਨਾ ਕੇਸਾਂ ਦੀ ਗਿਣਤੀ ਤੇ ਲੋਕਾਂ ਦੇ ਮਨਾਂ ਵਿੱਚੋਂ ਇਸ ਦਾ ਖੌਫ਼ ਕਾਫ਼ੀ ਘੱਟ ਚੁੱਕਾ ਹੈ। ਇਸ ਦੇ ਚਲਦਿਆਂ ਸਾਰੇ ਦੇਸ਼ਾਂ ਨੇ ਆਪਣੀਆਂ ਸਰਹੱਦਾਂ ਪੂਰੀ ਤਰ੍ਹਾਂ ਖੋਲ੍ਹ ਦਿੱਤੀਆਂ ਨੇ। ਇਸੇ ਤਰ੍ਹਾਂ ਕੈਨੇਡਾ ਸਰਕਾਰ ਨੇ ਵੀ ਵੱਡਾ ਐਲਾਨ ਕਰਦਿਆਂ ਵਿਦੇਸ਼ੀ ਯਾਤਰੀਆਂ ਲਈ ਕੋਰੋਨਾ ਬੰਦਸ਼ਾਂ ਖਤਮ ਕਰਨ ਦਾ ਐਲਾਨ ਕਰ ਦਿੱਤਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਦੇ ਲਈ ਹਾਮੀ ਭਰ ਦਿੱਤੀ ਅਤੇ ਹੁਣ 30 ਸਤੰਬਰ ਤੋਂ ਨਵੇਂ ਨਿਯਮ ਲਾਗੂ ਹੋ ਜਾਣਗੇ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਤੰਬਰ ਦੇ ਅਖੀਰ ਵਿਚ ਕੈਨੇਡਾ ਆਉਣ ਵਾਲੇ ਲੋਕਾਂ ਲਈ ਵੈਕਸੀਨੇਸ਼ਨ ਦੀ ਲੋੜ ਨੂੰ ਖਤਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Video Ad