ਭਾਰਤ ’ਚ ਕੋਰੋਨਾ ਮਹਾਂਮਾਰੀ ਦੇ ਰੋਜ਼ਾਨਾ ਕੇਸਾਂ ਨੇ ਫੜੀ ਰਫ਼ਤਾਰ

  • 24 ਘੰਟਿਆਂ ’ਚ ਮਿਲੇ 7584 ਨਵੇਂ ਕੇਸ

ਨਵੀਂ ਦਿੱਲੀ, 10 ਜੂਨ (ਹਮਦਰਦ ਨਿਊਜ਼ ਸਰਵਿਸ) : ਭਾਰਤ ਵਿੱਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਕੇਸ ਦਿਨੋ-ਦਿਨ ਵਧਦੇ ਜਾ ਰਹੇ ਨੇ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ 7584 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 24 ਮਰੀਜ਼ਾਂ ਨੇ ਇਸ ਮਹਾਂਮਾਰੀ ਦੇ ਚਲਦਿਆਂ ਦਮ ਤੋੜ ਦਿੱਤਾ।

Video Ad

ਪੂਰੇ ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ 24 ਹਜ਼ਾਰ 747 ਹੋ ਗਈ ਹੈ। ਰਾਹਤ ਦੀ ਖ਼ਬਰ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਸੰਕਰਮਿਤ 3791 ਮਰੀਜ਼ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਦੇਸ਼ ਵਿੱਚ 7 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਸੀ।

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਸਿਹਤ ਸਕੱਤਰ ਵੱਲੋਂ ਦੇਸ਼ ਦੇ ਸਾਰੇ ਸੂਬਿਆਂ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਕੋਰੋਨਾ ਸੰਕਰਮਣ ਨੂੰ ਲੈ ਕੇ ਸੁਰੱਖਿਆ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ।

ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ 4.8 ਫੀਸਦੀ ਦਾ ਵਾਧਾ ਹੋਇਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 7,584 ਨਵੇਂ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਨੂੰ 99 ਦਿਨਾਂ ਬਾਅਦ ਦੇਸ਼ ’ਚ ਇੱਕ ਦਿਨ ’ਚ ਕੋਰੋਨਾ ਵਾਇਰਸ ਦੇ 7,240 ਨਵੇਂ ਮਾਮਲੇ ਦਰਜ ਕੀਤੇ ਗਏ, ਜੋ ਰੋਜ਼ਾਨਾ ਮਾਮਲਿਆਂ ’ਚ ਲਗਪਗ 39 ਫੀਸਦੀ ਦਾ ਵਾਧਾ ਹੈ।

Video Ad