ਕੈਨੇਡਾ ਦੇ ਹਸਪਤਾਲਾਂ ’ਚ ਤੇਜ਼ੀ ਨਾਲ ਵਧੀ ਮਰੀਜ਼ਾਂ ਦੀ ਗਿਣਤੀ

ਉਨਟਾਰੀਓ ਸਣੇ ਸਾਰੇ ਦੇਸ਼ ਵਾਸੀਆਂ ਨੂੰ ਮਾਸਕ ਪਾਉਣ ਦੀ ਅਪੀਲ

Video Ad

ਟੋਰਾਂਟੋ, 14 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ ਵਿੱਚ ਇੱਕ ਵਾਰ ਫਿਰ ਕੋਰੋਨਾ ਫ਼ੈਲਣ ਜਿਹੇ ਹਾਲਾਤ ਬਣਦੇ ਜਾ ਰਹੇ ਨੇ। ਇਸ ਵੇਲੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਇਕੱਲੇ ਉਨਟਾਰੀਓ ਸੂਬੇ ਦੇ ਹਸਪਤਾਲਾਂ ਵਿੱਚ ਵੱਡੀ ਗਿਣਤੀ ਮਰੀਜ਼, ਖਾਸ ਤੌਰ ’ਤੇ ਬੱਚੇ ਭਰਤੀ ਹੋ ਰਹੇ ਨੇ। ਇਸ ਵਿਚਾਲੇ ਸਿਹਤ ਮਾਹਰਾਂ ਨੇ ਕੈਨੇਡਾ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਣ ਲਈ ਮਾਸਕ ਪਾਉਣ ਦੀ ਸਲਾਹ ਦਿੱਤੀ ਐ। ਉੱਧਰ ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਹਾਲਾਂਕਿ ਮਾਸਕ ਲਾਜ਼ਮੀ ਕਰਨ ਤੋਂ ਇਨਕਾਰ ਕਰ ਦਿੱਤਾ, ਪਰ ਉਨ੍ਹਾਂ ਨੇ ਲੋਕਾਂ ਨੂੰ ਜਿੰਨਾ ਸੰਭਵ ਹੋ ਸਕੇ ਮਾਸਕ ਪਾਉਣ ਦੀ ਅਪੀਲ ਕੀਤੀ।

Video Ad