Home ਇੰਮੀਗ੍ਰੇਸ਼ਨ ਕੈਨੇਡਾ-ਅਮਰੀਕਾ ਸਰਹੱਦ ’ਤੇ ਭਾਰਤੀ ਪਰਿਵਾਰ ਦੀ ਮੌਤ ਮਾਮਲੇ ’ਚ ਦੋ ਗ੍ਰਿਫਤਾਰ

ਕੈਨੇਡਾ-ਅਮਰੀਕਾ ਸਰਹੱਦ ’ਤੇ ਭਾਰਤੀ ਪਰਿਵਾਰ ਦੀ ਮੌਤ ਮਾਮਲੇ ’ਚ ਦੋ ਗ੍ਰਿਫਤਾਰ

0
ਕੈਨੇਡਾ-ਅਮਰੀਕਾ ਸਰਹੱਦ ’ਤੇ ਭਾਰਤੀ ਪਰਿਵਾਰ ਦੀ ਮੌਤ ਮਾਮਲੇ ’ਚ ਦੋ ਗ੍ਰਿਫਤਾਰ

ਅਹਿਮਦਾਬਾਦ ਕਰਾਈਮ ਬਰਾਂਚ ਨੇ 1 ਸਾਲ ਬਾਅਦ ਦਰਜ ਕੀਤੀ ਐਫਆਈਆਰ

ਅਹਿਮਦਾਬਾਦ, 16 ਜਨਵਰੀ (ਹਮਦਰਦ ਨਿਊਜ਼ ਸਰਵਿਸ) : ਕੈਨੇਡਾ-ਅਮਰੀਕਾ ਸਰਹੱਦ ’ਤੇ ਬੀਤੇ ਸਾਲ ਭਾਰਤੀ ਪਰਿਵਾਰ ਦੀ ਮੌਤ ਦੇ ਮਾਮਲੇ ਵਿੱਚ ਅਹਿਮਦਾਬਾਦ ਕਰਾਈਮ ਬਰਾਂਚ ਨੇ ਲਗਭਗ 1 ਸਾਲ ਬਾਅਦ ਐਫਆਈਆਰ ਦਰਜ ਕਰਦਿਆਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ। 19 ਜਨਵਰੀ 2022 ਨੂੰ ਗੁਜਰਾਤ ਨਾਲ ਸਬੰਧਤ ਪਟੇਲ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਮਿਲੀਆਂ ਸਨ। ਉਨ੍ਹਾਂ ਦੀ ਮੌਤ ਦੇ ਮਾਮਲੇ ’ਚ 2 ਵੀਜ਼ਾ ਏਜੰਟਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਦੋ ਹੋਰ ਵੀਜ਼ਾ ਏਜੰਟ ਫਰਾਰ ਹੋ ਗਏ।