ਉਨਟਾਰੀਓ ’ਚ ਦੋ ਗੱਡੀਆਂ ਦੀ ਆਹਮੋ-ਸਾਹਮਣੀ ਟੱਕਰ

4 ਲੋਕਾਂ ਦੀ ਮੌਤ, 1 ਗੰਭੀਰ ਜ਼ਖਮੀ

Video Ad

ਪੀਟਰਬਰੋ, 23 ਨਵੰਬਰ (ਹਮਦਰਦ ਨਿਊਜ਼ ਸਰਵਿਸ) : ਉਨਟਾਰੀਓ ਵਿੱਚ ਪਿਕਅਪ ਟਰੱਕ ਅਤੇ ਐਸਯੂਵੀ ਗੱਡੀ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 4 ਲੋਕਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਦਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਉਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਨੇ ਦੱਸਿਆ ਕਿ ਸ਼ਾਮ ਲਗਭਗ ਸਵਾ 5 ਵਜੇ ਪਿਟਰਬਰੋ ਵਿੱਚ ਇੱਕ ਪਿਕਅਪ ਟਰੱਕ ਅਤੇ ਐਸਯੂਵੀ ਗੱਡੀ ਦੀ ਆਹਮੋ-ਸਾਹਮਣੀ ਟੱਕਰ ਹੋ ਗਈ।

Video Ad