ਸੁਪਰੀਮ ਕੋਰਟ ਪੁੱਜੀ ਅਮਰੀਕਾ ਸਰਕਾਰ

ਵਿਦਿਆਰਥੀਆਂ ਦੀ ਕਰਜ਼ਾ ਮੁਆਫ਼ੀ ਲਈ ਮੰਗੀ ਪ੍ਰਵਾਨਗੀ

Video Ad

ਸੈਕਰਾਮੈਂਟੋ, 20 ਨਵੰਬਰ (ਹੁਸਨ ਲੜੋਆ ਬੰਗਾ) : ਅਮਰੀਕਾ ਸਰਕਾਰ ਵਿਦਿਆਰਥੀਆਂ ਦੀ ਕਰਜ਼ਾ ਮੁਆਫ਼ੀ ਦਾ ਮੁੱਦੇ ਲੈ ਕੇ ਸੁਪਰੀਮ ਕੋਰਟ ਪੁੱਜ ਗਈ, ਜਿੱਥੇ ਉਸ ਨੇ ਇਹ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਇਹ ਰਾਹਤ ਦੇਣ ਲਈ ਹਰੀ ਝੰਡੀ ਦਿੱਤੀ ਜਾਵੇ। ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਹਾ ਕਿ ਇਸ ਯੋਜਨਾ ਨਾਲ ਲੱਖਾਂ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ।
ਅਮਰੀਕਾ ਸਰਕਾਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਲੱਖਾਂ ਵਿਦਿਆਰਥੀਆਂ ਦਾ 20 ਹਜ਼ਾਰ ਡਾਲਰ ਤੱਕ ਕਰਜਾ ਮੁਆਫ ਕੀਤਾ ਜਾਣਾ ਹੈ ਤੇ ਇਸ ਸਬੰਧ ਵਿਚ ਵਿਦਿਆਰਥੀਆਂ ਕੋਲੋਂ ਦਰਖਾਸਤਾਂ ਵੀ ਲੈਣੀਆਂ ਸ਼ੁਰੂ ਕਰ ਦਿੱਤੀਆਂ ਸਨ, ਪਰ ਵੱਖ-ਵੱਖ ਹੇਠਲੀਆਂ ਅਦਾਲਤਾਂ ਵੱਲੋਂ ਲਾਈ ਰੋਕ ਕਾਰਨ ਇਹ ਪ੍ਰੋਗਰਾਮ ਲਾਗੂ ਨਹੀਂ ਕੀਤਾ ਜਾ ਸਕਿਆ।

Video Ad